हुक्मनामा- सचखंड श्री दरबार साहिब, अमृतसर (12 अक्टूबर, 2017)

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

Dhanaasaree, Fifth Mehl: One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47||

ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1। ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ। ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।

ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

jan sangathan

Media/News Company

Leave a Reply

Your email address will not be published. Required fields are marked *

Facebook Auto Publish Powered By : XYZScripts.com