हुक्मनामा- सचखंड श्री दरबार साहिब, अमृतसर (28 दिसंबर, 2017)

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

धनासरी छंत महला ४ घरु १ सतिੴ गुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥

Dhanaasaree, Chhant, Fourth Mehl, First House: One Universal Creator God. By The Grace Of The True Guru: When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||

ਪਦ ਅਰਥ: -ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧। ਸਾਚਾ—ਸਦਾ-ਥਿਰ ਰਹਿਣ ਵਾਲਾ। ਨੇਹੁ—ਪ੍ਰੇਮ। ਪੂਰੇ ਸਤਿਗੁਰੈ—ਪੂਰੇ ਗੁਰੂ ਦੀ ਰਾਹੀਂ। ਹਉ—ਮੈਂ। ਤਿਸੁ—ਉਸ (ਪ੍ਰਭੂ) ਨੂੰ। ਸੇਵੀ—ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ—ਭੁੱਲਦਾ। ਮੈ—ਮੈਨੂੰ। ਵਿਸਾਰੀ—ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ—ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ—ਲਈਂ। ਜੀਵਾ—ਜੀਵਾਂ। ਸ੍ਰਵਣੀ—ਕੰਨਾਂ ਨਾਲ। ਸੁਣੀ—ਸੁਣੀਂ। ਤ੍ਰਿਪਤੈ—ਰੱਜ ਜਾਂਦਾ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਵਾ—ਪੀਵਾਂ। ਬਿਬੇਕ—(ਚੰਗੇ ਮੰਦੇ ਦੀ) ਪਰਖ। ਬਿਚਰੈ—ਵਿਚਰਦੀ ਹੈ, ਵਰਤਦੀ ਹੈ।2।

ਅਰਥ: – ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।

अर्थ:- राग धनासरी, घर १ मे गुरु रामदास जी की बाणी ‘छंद’। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2।

jan sangathan

Media/News Company

Leave a Reply

Your email address will not be published. Required fields are marked *

Facebook Auto Publish Powered By : XYZScripts.com